Punjab News

June 2, 2010

ਨੈਸ਼ਨਲ ਡਿਫੈਂਸ ਅਕੈਡਮੀ ਵਿੱਚ ਦਾਖਲਾ ਲੈਣ ਵਾਲੇ ਪੰਜਾਬ ਦੇ ਵਿਦਿਆਰਥੀਆਂ ਨੂੰ ਟਰੇਨਿੰਗ ਦੌਰਾਨ ਹਰ ਸਾਲ 1 ਲੱਖ ਰੁਪਏ ਦੀ ਰਾਸ਼ੀ ਇਨਾਮ ਵਜੋਂ ਦਿੱਤੀ ਜਾਵੇਗੀ।

2_June_FGS_7

ਫਤਹਿਗੜ ਸਾਹਿਬ, 2 ਜੂਨ (ਗੁਰਪ੍ਰੀਤ ਮਹਿਕ) : ਪੰਜਾਬ ਸਰਕਾਰ ਨੇ ਫੌਜ ਵਿੱਚ ਪੰਜਾਬੀ ਨੌਜਵਾਨਾਂ ਦੀ ਭਰਤੀ ਨੂੰ ਉਤਸ਼ਾਹਿਤ ਕਰਨ ਲਈ ਇੱਕ ਵਿਸ਼ੇਸ਼ ਯੋਜਨਾ ਉਲੀਕੀ ਹੈ ਜਿਸ ਅਧੀਨ ਨੈਸ਼ਨਲ ਡਿਫੈਂਸ ਅਕੈਡਮੀ ਦੀ ਪ੍ਰਵੇਸ਼ ਪ੍ਰੀਖਿਆ ਪਾਸ ਕਰਨ ਉਪਰੰਤ ਦਾਖਲਾ ਲੈਣ ਵਾਲੇ ਪੰਜਾਬ ਦੇ ਹਰੇਕ ਯੁਵਕ ਨੂੰ ਟਰੇਨਿੰਗ ਦੋਰਾਨ ਹਰੇਕ ਸਾਲ ਲਈ ਇੱਕ ਲੱਖ ਰੁਪਏ ਦਾ ਇਨਾਮ ਦੇਣ ਦੀ ਵਿਵਸਥਾ ਕੀਤੀ ਗਈ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲਾ ਸੈਨਿਕ ਬੋਰਡ ਸ੍ਰੀ ਯਸ਼ਵੀਰ ਮਹਾਜਨ ਨੇ ਬੱਚਤ ਭਵਨ ਵਿਖੇ ਜ਼ਿਲਾ ਸੈਨਿਕ ਬੋਰਡ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਉਨਾਂ ਦੱਸਿਆ ਕਿ ਇਸ ਸਕੀਮ ਤਹਿਤ ਜ਼ਿਲ•ੇ ਵਿੱਚ ਸਾਇੰਸ ਤੇ ਹਿਸਾਬ ਦੇ ਵਿਸ਼ਿਆਂ ਵਿੱਚ ਵਿਸ਼ੇਸ਼ ਰੁਚੀ ਰੱਖਣ ਵਾਲੇ 12ਵੀਂ ਵਿੱਚ ਪੜ•ਦੇ ਹੁਸ਼ਿਆਰ ਵਿਦਿਆਰਥੀਆਂ ਨੂੰ ਮਾਤਾ ਗੁਜ਼ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ 7 ਜੂਨ ਤੋਂ ਵਿਸ਼ੇਸ਼ ਕੋਚਿੰਗ ਦੇਣ ਦੀ ਵਿਵਸਥਾ ਕੀਤੀ ਗਈ ਹੈ । ਡਿਪਟੀ ਕਮਿਸ਼ਨਰ ਨੇ ਜ਼ਿਲੇ ਦੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਰਕਾਰੀ ਦਫਤਰਾਂ ਵਿੱਚ ਸਾਬਕਾ ਫੌਜੀਆਂ ਦੇ ਮਸਲੇ ਪਹਿਲ ਦੇ ਆਧਾਰ ਤੇ ਹੱਲ ਕੀਤੇ ਜਾਣ ਅਤੇ ਉਨਾਂ ਦਾ ਪੂਰਾ ਮਾਨ ਸਨਮਾਨ ਕੀਤਾ ਜਾਵੇ। ਉਨਾਂ ਆਖਿਆ ਕਿ ਫੌਜ ਵਿੱਚ ਅਧਿਕਾਰੀਆਂ ਅਤੇ ਸਿਪਾਹੀਆਂ ਨੂੰ ਕਈ ਵਾਰ ਬਹੁਤ ਹੀ ਔਖੇ ਹਾਲਾਤ ਵਿੱਚ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨ ਲਈ ਆਪਣੇ ਫਰਜ਼ ਨਿਭਾਉਣੇ ਪੈਂਦੇ ਹਨ ਇਸ ਲਈ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਸਾਬਕਾ ਫੌਜੀਆਂ ਅਤੇ ਦੇਸ਼ ਦੀ ਸੁਰੱਖਿਆ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦ ਫੋਜੀਆਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ਤੇ ਹੱਲ ਕਰੀਏ। ਉਨਾਂ ਜ਼ਿਲੇ ਦੇ ਸਮੂਹ ਨਾਗਰਿਕਾਂ ਨੂੰ ਝੰਡਾ ਦਿਵਸ ਦੇ ਮੌਕੇ ਤੇ ਇਕੱਤਰ ਕੀਤੇ ਜਾਣ ਵਾਲੇ ਝੰਡਾ ਦਿਵਸ ਫੰਡ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣ ਲਈ ਆਖਿਆ ਕਿਉਂਕਿ ਇਹ ਰਾਸ਼ੀ ਲੋੜਵੰਦ ਫੌਜੀ ਵਿਧਵਾਵਾਂ ਦੀ ਭਲਾਈ ਲਈ ਖਰਚੀ ਜਾਂਦੀ ਹੈ। ਉਨਾਂ ਜ਼ਿਲੇ ਦੇ ਸਮੂਹ ਐਸ.ਡੀ.ਐਮਜ. , ਹੋਰ ਅਧਿਕਾਰੀਆਂ ਅਤੇ ਵੱਖ ਵੱਖ ਸਕੂਲਾਂ ਅਤੇ ਹੋਰ ਵਿਦਿਅਕ ਸੰਸਥਾਵਾਂ ਦੇ ਮੁੱਖੀਆਂ ਨੂੰ ਹਦਾਇਤ ਕੀਤੀ ਕਿ ਸਾਬਕਾ ਫੌਜੀ ਅਤੇ ਉਨਾਂ ਦੇ ਬੱਚੇ ਜਦੋਂ ਵੀ ਕਿਸੇ ਦਾਖਲੇ ਅਤੇ ਹੋਰ ਮੰਤਵ ਲਈ ਆਉਣ ਤਾਂ ਉਨਾਂ ਤੋਂ ਗੈਰ ਜ਼ਰੂਰੀ ਹਲਫੀਆ ਬਿਆਨ ਦੀ ਮੰਗ ਨਾ ਕੀਤੀ ਜਾਵੇ ਕਿਉਂਕਿ ਪੰਜਾਬ ਸਰਕਾਰ ਨੇ ਕਾਨੂੰਨੀ ਤੌਰ ਤੇ ਜ਼ਰੂਰੀ ਹੋਣ ਤੋਂ ਇਲਾਵਾ ਹੋਰ ਕਿਸੇ ਵੀ ਮੰਤਵ ਲਈ ਤਸਦੀਕ ਸ਼ੁਦਾ ਹਲਫੀਆ ਬਿਆਨ ਲੈਣ ਤੇ ਪਾਬੰਦੀ ਲਗਾ ਦਿੱਤੀ ਹੈ। ਉਨਾਂ ਸਾਬਕਾ ਫੌਜੀਆਂ ਨੂੰ ਪਹਿਲ ਦੇ ਆਧਾਰ ਤੇ ਗੰਨ ਲਾਈਸੰਸ ਜਾਰੀ ਕਰਨ ਦਾ ਵੀ ਭਰੋਸਾ ਦਿਵਾਇਆ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿਛਲੇ ਵਰੇ 65 ਸਾਲਾ ਮਾਲੀ ਸਹਾਇਤਾ ਸਕੀਮ ਅਧੀਨ 91 ਲਾਭਪਾਤਰਾਂ ਨੂੰ 12 ਲੱਖ 13 ਹਜ਼ਾਰ, ਵਾਰ ਜਗੀਰ ਸਕੀਮ ਅਧੀਨ 13 ਲਾਭ ਪਾਤਰਾਂ ਨੂੰ 71ਹਜ਼ਾਰ 250, 24 ਪੁਰਸਕਾਰ ਵਿਜੇਤਾਵਾਂ ਨੂੰ 6 ਲੱਖ 1 ਹਜ਼ਾਰ 2 ਸੌ ਰੁਪਏ ਦੀ ਸਹਾਇਤਾ ਰਾਸ਼ੀ ਵੰਡੀ ਗਈ। ਜ਼ਿਲਾ ਸੈਨਿਕ ਬੋਰਡ ਦੇ ਉੱਪ ਪ੍ਰਧਾਨ ਲੈਫਟੀਨੈਂਟ ਕਰਨਲ ਜਸਵੰਤ ਸਿੰਘ ਪਨਾਗ ਨੇ ਸਾਬਕਾ ਫੌਜੀਆਂ ਨੂੰ ਦਰਪੇਸ਼ ਸਮੱਸਿਆਵਾਂ ਤੋਂ ਜਾਣੂ ਕਰਵਾਇਆ। ਜ਼ਿਲਾ ਸੈਨਿਕ ਭਲਾਈ ਅਫਸਰ ਕਰਨਲ (ਰਿਟਾ:) ਸੁਧਾਂਸੂ ਕੁਮਾਰ ਰਣਦੇਵ ਨੇ ਦੱਸਿਆ ਕਿ ਜ਼ਿਲਾ ਸੈਨਿਕ ਭਲਾਈ ਦਫਤਰ ਵੱਲੋਂ 50 ਸਾਬਕਾ ਫੌਜੀਆਂ ਨੂੰ ਪ੍ਰਾਈਵੇਟ ਖੇਤਰ ਵਿੱਚ ਅਤੇ 50 ਸਾਬਕਾ ਫੌਜੀਆਂ ਦੇ ਬੱਚਿਆਂ ਨੂੰ ਸਰਕਾਰੀ ਖੇਤਰ ਵਿੱਚ ਨੌਕਰੀਆਂ ਦਵਾਈਆਂ ਗਈਆਂ ਹਨ। ਉਨਾਂ ਇਹ ਵੀ ਦੱਸਿਆ ਕਿ ਹੁਣ ਤੱਕ ਸਾਬਕਾ ਫੌਜੀਆਂ ਦੇ 500 ਬੱਚਿਆਂ ਨੂੰ ਪ੍ਰੀ ਰਿਕਰੂਟਮੈਂਟ ਟਰੇਨਿੰਗ ਦਿੱਤੀ ਗਈ ਹੈ। ਜਿਸ ਵਿੱਚੋਂ 250 ਬੱਚੇ ਫੌਜ ਅਤੇ ਪੈਰਾ ਮਿਲਟਰੀ ਫੋਰਸ ਵਿੱਚ ਭਰਤੀ ਹੋ ਚੁੱਕੇ ਹਨ। ਇਸ ਮੀਟਿੰਗ ਵਿੱਚ ਬੋਰਡ ਦੇ ਗੈਰ ਸਰਕਾਰੀ ਮੈਂਬਰਾਂ ਤੋਂ ਇਲਾਵਾ ਏ.ਡੀ.ਸੀ. ਸ੍ਰੀ ਧਰਮਪਾਲ ਗੁਪਤਾ, ਏ.ਡੀ.ਸੀ. ਵਿਕਾਸ ਸ੍ਰੀ ਪ੍ਰਦੀਪ ਸਿੰਘ ਕਾਲੇਕੇ, ਐਸ.ਪੀ. ਸ੍ਰੀ ਜਸਪ੍ਰੀਤ ਸਿੰਘ ਸਿੱਧੂ, ਜ਼ਿਲਾ ਟਰਾਂਸਪੋਰਟ ਅਫਸਰ ਸ: ਅਮਰਜੀਤ ਸਿੰਘ ਸਾਹੀ, ਐਸ.ਡੀ.ਐਮ. ਫਤਹਿਗੜ ਸਾਹਿਬ ਸ੍ਰੀ ਗੁਰਪਾਲ ਸਿੰਘ ਚਾਹਲ, ਐਸ.ਡੀ.ਐਮ. ਬਸੀ ਪਠਾਣਾਂ ਸ੍ਰੀ ਰਵਿੰਦਰ ਕੁਮਾਰ, ਐਸ.ਡੀ.ਐਮ. ਖਮਾਣੋਂ ਸ੍ਰੀਮਤੀ ਇੰਦਰਜੀਤ ਕੌਰ ਕੰਗ, ਐਸ.ਡੀ.ਐਮ.ਅਮਲੋਹ ਸ੍ਰੀਮਤੀ ਪੂਨਮਦੀਪ ਕੌਰ, ਜ਼ਿਲਾ ਵਿਕਾਸ ਤੇ ਪੰਚਾਇਤ ਅਫਸਰ ਸ: ਕੁਲਦੀਪ ਸਿੰਘ ਵੀ ਸ਼ਾਮਲ ਹੋਏ। ਕੈਪਟਨ ਸੁਰਿੰਦਰ ਸਿੰਘ ਅਤੇ ਸ: ਸੋਹਣ ਸਿੰਘ ਬਾਜਵਾ ਨੇ ਵੀ ਸਾਬਕਾ ਫੌਜੀਆਂ ਦੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ।



 
 
 


HOME | CONTACT | ADVERTISING | OUR WRITERS| PRESS REPORTER PUNJAB NEWS E-MAIL

ROZANA PUNJAB NEWS, 1250-Ames Av #101 Milptas CA-95035 (U.S.A)
PH: +1 408.598.1010 / +1 510.978.4100, FAX: +1 408.547.0522, Email : info@5abnews.com
All rights are Reserved © 2006 - 2009
,
5abnews.com
Design and Development :
TEJ INFO